ਤਨਖਾਹ ਦੇਣ ਬਦਲੇ ਇਹ ਅਫ਼ਸਰ ਮੰਗਦਾ ਸੀ ਰਿ ਸ਼ ਵਤ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਰ ਲਿਆ ਕਾ ਬੂ

Latest Update






 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿ ਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀਡੀਪੀਓ) ਗੁਰਮੁਖ ਸਿੰਘ ਨੂੰ 30,000 ਰੁਪਏ ਰਿ ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾ ਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿ ਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *