ਬਜ਼ੁਰਗ ਵਿਅਕਤੀ ਨਾਲ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕੁੱ*ਟਮਾਰ ਵੀਡੀਓ ਹੋਈ ਵਾਇਰਲ

Latest Update

ਗੁਰਦਾਸਪੁਰ ਦੇ ਕਸਬਾ ਕਾਦੀਆ ਦੇ ਮੁਹੱਲਾ ਧਰਮਪੁਰਾ ‘ਚ ਗਲੀ ‘ਚ ਪਾਣੀ ਸੁੱਟਣ ਨੂੰ ਲੈ ਕੇ ਇਲਾਕੇ ਦੇ ਕੁਝ ਲੋਕਾਂ ਨੇ ਬਜ਼ੁਰਗ ਮੰਗਲ ਦਾਸ ਦੀ ਕੁੱ ਟਮਾਰ ਕੀਤੀ ਸੀ, ਜਿਸ ਦੀ ਸੀਸੀਟੀਵੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਬਜ਼ੁਰਗ ਦਾਸ ਦੇ ਬਿਆਨ ਦਰਜ ਕਰਕੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ  ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਤਿੰਨ ਵਿਅਕਤੀ ਇੱਕ ਬਜ਼ੁਰਗ ਵਿਅਕਤੀ ਦੀ ਕੁੱ ਟਮਾਰ ਕਰ ਰਹੇ ਸਨ।

ਜਾਂਚ ਕਰਨ ‘ਤੇ ਪਤਾ ਲੱਗਾ ਕਿ ਇਹ ਵੀਡੀਓ ਵਿਸਾਖੀ ਵਾਲੇ ਦਿਨ ਯਾਨੀ 13 ਅਪ੍ਰੈਲ ਦੀ ਹੈ ਅਤੇ ਪਿੰਡ ਧਰਮਪੁਰਾ ਦੀ ਹੈ। ਇਲਾਕੇ ਦੇ ਕੁਝ ਲੋਕਾਂ ਨੇ ਬਜ਼ੁਰਗ ਦੀ ਕੁੱ ਟਮਾਰ ਕੀਤੀ, ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਜ਼ੁਰਗ ਮੰਗਲ ਦਾਸ ਦੇ ਬਿਆਨ ਦਰਜ ਕਰਕੇ ਮੁੰਹੱਲਾ ਨਿਵਾਸੀ ਤਰਸੇਮ ਕੁਮਾਰ, ਉਸ ਦੇ ਲੜਕੇ ਕਰਨ ਅਤੇ ਰੋਹਿਤ ਕੁਮਾਰ ਖਿਲਾਫ ਮਾਮਲਾ ਦਰਜ ਕਰਕੇ ਉਨਾਂ ਨੂੰ ਗ੍ਰਿ ਫਤਾਰ ਕਰ ਲਿਆ ਹੈ।

ਦੂਜੇ ਪਾਸੇ ਫੜੇ ਗਏ ਤਰਸੇਮ ਕੁਮਾਰ ਦੀ ਪਤਨੀ ਮੋਨਿਕਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪਰਿਵਾਰਕ ਮੈਂਬਰਾਂ ਨੂੰ ਫਸਾਇਆ ਗਿਆ ਹੈ। ਉਸਨੇ ਕਿਹਾ ਕਿ ਘਰ ਦੀ ਸਫਾਈ ਕਰਦੇ ਸਮੇਂ ਗਲੀ ‘ਚ ਪਾਣੀ ਡੁੱਲ ਗਿਆ ਸੀ। ਮੰਗਲ ਦਾਸ ਉਥੋਂ ਗੁਜ਼ਰ ਰਿਹਾ ਸੀ ਤਾਂ ਉਸ ਨੇ ਬਜ਼ੁਰਗ ਮੰਗਲ ਦਾਸ ਨੂੰ ਕਿਹਾ ਸੀ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਤੇ ਕੁਝ ਹੀ ਦੇਰ ਵਿੱਚੋਂ ਪਾਣੀ ਸਾਫ ਕਰ ਦੇਵੇਗੀ ਪਰ ਮੰਗਲਦਾਸ ਉਸ ਨਾਲ ਦੁਰਵਿਵਹਾਰ ਕਰਨ ਲੱਗ

ਪਿਆ ਤਾਂ ਉਸ ਦਾ ਪਤੀ ਅਤੇ ਪੁੱਤਰ ਉੱਥੇ ਆ ਗਏ। ਮੰਗਲ ਦਾਸ ਨੇ ਉਹਨਾਂ ਨਾਲ ਵੀ ਝਗੜਨਾ ਸ਼ੁਰੂ ਕਰ ਦਿੱਤਾ।  ਉਸ ਨੇ ਕਿਹਾ ਕਿ ਮੰਗਲਦਾਸ ਨੂੰ ਸਿਰਫ ਹੱਥ ਲਗਾਇਆ ਤਾਂ ਉਹ ਜਾਣਬੁੱਝ ਕੇ ਜ਼ਮੀਨ ‘ਤੇ ਡਿੱਗ ਗਿਆ ਅਤੇ ਡਰਾਮਾ ਰਚਣ ਲੱਗਾ।ਜਿਸ ਦੀ ਵੀਡੀਓ ਵਾਇਰਲ ਹੋ ਗਈ ਅਤੇ ਪੁਲਸ ਨੇ ਵੀਡੀਓ ਦੇ ਦਸਤਾਰ ਤੇ ਹੀ ਉਸਦੇ ਪੁੱਤਰਾਂ ਤੇ ਪਤੀ ਨੂੰ ਗ੍ਰਿ ਫਤਾਰ ਕਰਨ ਦੀ  ਕਾਰਵਾਈ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *