ਸ਼੍ਰੀ ਮੁਕਤਸਰ ਸਾਹਿਬ ਨੇੜੇ ਦੋਦਾ ਰਜਬਾਹੇ ’ਚ ਪਿਆ ਪਾੜ, ਖੇਤਾਂ ’ਚ ਪਾਣੀ ਭਰਨ ਨਾਲ ਪੱਕੀ ਫ਼ਸਲ ਹੋਈ ਖ਼ਰਾਬ

Latest Update

ਸਵੇਰੇ ਪਿੰਡ ’ਚੋਂ ਲੰਘਦੇ ਜੈਤੋ ਰਜਬਾਹੇ ’ਚ ਪਿੰਡ ਕੌਣੀ ਅਤੇ ਦੋਦਾ ’ਚ ਪਾੜ ਪੈਣ ਕਾਰਨ ਲਗਭਗ 150 ਏਕੜ ਕਣਕ ਦੀ ਪੱਕੀ ਫ਼ਸਲ ਵਿੱਚ ਪਾਣੀ ਭਰ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੌਣੀ ਦੇ ਸਰਪੰਚ ਪਾਲ ਸਿੰਘ ਅਤੇ ਕਿਸਾਨਾਂ ਖੁਸ਼ਹਾਲ ਸਿੰਘ, ਅੰਗਰੇਜ ਸਿੰਘ ਨੰਬਰਦਾਰ, ਕੰਵਰਜੀਤ ਸਿੰਘ, ਗੁਰਮੇਲ ਸਿੰਘ, ਗੁਰਜੰਟ ਸਿੰਘ, ਅਜੈਬ ਸਿੰਘ, ਵੀਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ ਅਦਿ ਨੇ ਭਰੇ ਮਨ ਨਾਲ ਦੱਸਿਆ ਕਿ ਉਨਾਂ ਦੀ 6 ਮਹੀਨਿਆਂ ਦੀ ਕੀਤੀ ਦਿਨ-ਰਾਤ ਦੀ ਸਖ਼ਤ ਮਿਹਨਤ ਨਾਲ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਜੋ

ਹੁਣ ਪੂਰੀ ਤਰ੍ਹਾਂ ਪੱਕ ਕੇ ਵਾਢੀ ਲਈ ਤਿਆਰ ਸੀ ’ਚ ਸਬੰਧਿਤ ਵਿਭਾਗ ਦੀ ਅਣਗਹਿਲੀ ਕਾਰਨ ਰਜਵਾਹੇ ‘ਚ ਬੀਤੀ ਰਾਤ ਪਾਣੀ ਵੱਧ ਛੱਡ ਦਿੱਤਾ ਅਤੇ ਰਾਜਬਾਹਾ ਟੁੱਟਣ ਕਾਰਨ ਕਣਕ ਦੇ ਖੇਤਾਂ ’ਚ ਲਗਭਗ 100 ਏਕੜ ’ਚ ਪਾਣੀ ਭਰ ਗਿਆ, ਜਿਸ ਕਾਰਨ ਉਨਾਂ ਦੀ ਪੱਕਣ ’ਤੇ ਆਈ ਫ਼ਸਲ ਦਾ ਭਾਰੀ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ।ਇਸ ਤੋਂ ਇਲਾਵਾ ਪਿੰਡ ਦੋਦਾ ’ਚ ਟੇਲਾਂ ’ਤੇ ਪੈਂਦੇ ਰਕਬੇ ’ਚ ਇਸੇ ਹੀ ਰਾਜਬਾਹਾ ’ਚ ਇੱਕ ਹੋਰ ਪਾੜ ਪੈਣ ਕਾਰਨ ਲਗਭਗ 50 ਏਕੜ ਕਣਕ ਦੀ ਪੱਕੀ ਫਸਲ ’ਚ ਪਾਣੀ ਭਰ ਗਿਆ। ਇਸ ਮੌਕੇ ਇੱਕਤਰ ਸਮੂਹ ਕਿਸਾਨਾਂ ਨੇ

ਦੱਸਿਆ ਕਿ ਸਬੰਧਤ ਵਿਭਾਗ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਸ ਰਜਬਾਹੇ ਦੀ ਕੋਈ ਸਫ਼ਾਈ ਨਾ ਕਰਵਾਉਣ ਅਤੇ ਲੋੜ ਤੋ ਜ਼ਿਆਦਾ ਪਾਣੀ ਛੱਡਣ ਕਾਰਨ ਹੀ ਰਜਬਾਹਾ ਟੁੱਟ ਗਿਆ। ਕਿਸਾਨਾਂ ਨੇ ਦੱਸਿਆ ਕਿ ਖੇਤਾਂ ’ਚ ਪਾਣੀ ਭਰ ਜਾਣ ਕਾਰਨ ਇੱਕ ਤਾਂ ਸਾਨੂੰ ਆਪਣੀ ਕਣਕ ਦੀ ਫ਼ਸਲ ਵੱਡਣ ਸਮੇਂ ਵੱਡੀ ਮੁਸ਼ਕਲ ਆਵੇਗੀ ਅਤੇ ਕਣਕ ਦੀ ਫਸਲ ਡਿੱਗਣ ਕਾਰਨ ਭਾਰੀ ਨੁਕਸਾਨ ਹੋਣ ਸ਼ੰਕਾ ਜਤਾਈ ਹੈ। ਕਿਸਾਨਾਂ ਨੇ ਸਰਕਾਰ ਅਤੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਪਾਣੀ ਨਾਲ ਹੋਏ ਨੁਕਸਾਨ ਦੀ ਤਰੁੰਤ ਗਿਰਦਾਵਰੀ ਕਰਵਾ ਕੇ ਬਣਦਾ ਯੋਗ ਮੁਆਵਜ਼ਾ ਦੇਣ ਦੀ ਪੁਰਜ਼ੋਰ

ਮੰਗ ਕੀਤੀ ਹੈ।ਜਦੋਂ ਇਸ ਸਬੰਧੀ ਨਹਿਰੀ ਵਿਭਾਗ ਦੇ ਐਕਸੀਅਨ ਜਿਨੇਸ਼ ਗੋਇਲ ਨਾਲ ਫੋਨ ’ਤੇ ਗੱਲ ਕੀਤੀ ਤਾ ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਨੂੰ ਰਾਜਬਾਹਾ ਟੁੱਟਣ ਦੀ ਜਾਣਕਾਰੀ ਮਿਲੀ ਤਾਂ ਤਰੁੰਤ ਹੀ ਪਿਛੋਂ ਪਾਣੀ ਬੰਦ ਕਰਵਾ ਕੇ ਰਸਤੇ ’ਚ ਪੈਂਦੀਆਂ ਐਕਸੇਪਾਂ ਖੁੱਲ੍ਹਵਾ ਦਿੱਤੀਆਂ ਗਈਆਂ ਤਾਂ ਕਿ ਜ਼ਿਆਦਾ ਨਾ ਹੋ ਸਕੇ। ਜਦੋਂ ਉਨ੍ਹਾਂ ਨੂੰ ਰਜਵਾਹੇ ਦੀ ਸਫ਼ਾਈ ਨਾ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਰਾਜਬਾਹੇ ਦੀ ਸਫ਼ਾਈ ਨਰੇਗਾ ਤੋਂ ਕਾਰਵਾਈ ਗਈ ਹੈ, ਪਰ ਜਿੱਥੇ ਸਫ਼ਾਈ ਦੀ ਘਾਟ ਰਹਿ ਗਈ ਹੈ, ਉਹ ਇਸ ਬਾਰੇ ਪਤਾ ਕਰਵਾ ਲੈਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *