CM Bhagwant Mann ਦਾ ਵੱਡਾ ਬਿਆਨ -‘ਮਹਿਲਾਵਾਂ ਦੇ ਖਾਤਿਆਂ ‘ਚ 1000 ਨਹੀਂ 1100 ਰੁਪਏ ਆਉਣਗੇ

Latest Update

ਪੰਜਾਬ ਦੀਆਂ ਚੋਣਾਂ ਸਿਖਰਾਂ ਉੱਤੇ ਹਨ ਤੇ ਇਸ ਮੌਕੇ ਆਮ ਆਦਮੀ ਪਾਰਟੀ ਆਪਣੇ ਵੱਲੋਂ ਕੀਤੇ ਗਏ ਕੰਮਾਂ ਦੇ ਉੱਤੇ ਵੋਟਾਂ ਮੰਗ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਭਗਵੰਤ ਮਾਨ(Bhagwant Mann) ਦੀ ਵਾਅਦਾਖ਼ਿਲਾਫ਼ੀ ਦਾ ਜ਼ਿਕਰ ਕਰਕੇ ‘ਬਦਲਾਅ’ ਦੀ ਮੰਗ ਰਹੀਆਂ ਹਨ। ਇਸ ਮੌਕੇ ਔਰਤਾਂ ਨੂੰ 1 ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਾ ਸਭ ਤੋਂ ਵੱਧ ਜ਼ਿਕਰ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਇਸ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਗਾਰੰਟੀ ਪੂਰੀ ਕਰਨਗੇ ਪਰ ਇਸ ਨਾਲ ਖਜ਼ਾਨੇ ਉੱਤੇ ਕੋਈ ਵਾਧੂ ਬੋਝ ਨਹੀਂ ਪਵੇਗਾ।

ਪ੍ਰਾਈਮ ਏਸ਼ੀਆ ਟੀਵੀ ਚੈਨਲ ਨਾਲ ਰਾਬਤਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਰੋਡ ਮੈਪ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਤਰਜ਼ੀਹ ਹੈ ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਉਣਾ, ਜਿਸ ਨਾਲ ਪੰਜਾਬ ਦਾ ਪਾਣੀ ਵੀ ਉੱਪਰ ਆਵੇਗਾ ਤੇ ਅੰਦਾਜ਼ਾ ਹੈ ਕਿ ਇਸ ਨਾਲ 10 ਲੱਖ ਟਿਊਬਵੈਲ ਬੰਦ ਹੋ ਜਾਣਗੇ। ਜਿਸ ਦਾ ਮਤਲਬ ਧਰਤੀ ਤੋਂ ਪਾਣੀ ਕੱਢਣਾ ਵੀ ਬੰਦ ਜੋ ਜਾਵੇਗਾ।ਮਾਨ ਨੇ ਕਿਹਾ ਕਿ  ਸਰਕਾਰ 18000 ਕਰੋੜ ਦੀ ਸਬਸਿਡੀ ਝੋਨੇ ਦੇ 90 ਦਿਨਾਂ ਦੇ ਸੀਜ਼ਨ ਲਈ ਬਿਜਲੀ ਬੋਰਡ ਨੂੰ ਦਿੰਦੀ ਹੈ ਤੇ ਜੇ 10 ਲੱਖ ਮੋਟਰਾਂ ਬੰਦ ਹੋ ਗਈਆਂ ਤਾਂ ਜਿਸ

ਨਾਲ 10 ਤੋਂ 12 ਹਜ਼ਾਰ ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਮੌਕੇ ਮਾਨ ਨੇ ਜ਼ਿਕਰ ਕਰਦਿਆਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦਿੱਤੇ ਜਾਣੇ ਹਨ ਉਸ ਦਾ ਕੁੱਲ ਖ਼ਰਚ 5500 ਕਰੋੜ ਹੈ, ਮਾਨ ਨੇ ਕਿਹਾ ਕਿ ਇਸ ਦਾ ਖ਼ਰਚਾ ਉਸ ਵਿੱਚੋਂ ਹੀ ਕੱਢਿਆ ਜਾਵੇਗਾ। ਮਾਨ ਨੇ ਜਦੋਂ ਇੱਕ ਵਾਰ ਸਕੀਮ ਸ਼ੁਰੂ ਹੋ ਗਈ ਤਾਂ ਇਸ ਨੂੰ ਬਾਅਦ ਵਿੱਚ ਬੰਦ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਨਹਿਰੀ ਪਾਣੀ ਦੇ ਕੇ ਜੋ ਉਸ ਵਿੱਚੋਂ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਹੈ ਉਹ 1000 ਰੁਪਏ ਦੀ ਥਾਂ 1100 ਰੁਪਏ ਸ਼ਗਨ ਦੇ ਤੌਰ ਉੱਤੇ ਦੇਣਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *