ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸੀ ਦੌਰ ਚੱਲ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਖ਼ਬਰਾਂ ਜੋ ਸਿਆਸਤ ਨਾਲ ਜੁੜੀਆਂ ਹੁੰਦੀਆਂ ਹਨ ਸਾਹਮਣੇ ਆਉਂਦੀਆਂ ਹਨ ਖ਼ਾਸਕਰ ਪੰਜਾਬ ਕਾਂਗਰਸ ਪਾਰਟੀ ਜ਼ਿਆਦਾ ਸੁਰਖ਼ੀਆਂ ਵਿੱਚ ਰਹਿੰਦੀ ਹੈ। ਕਿਉਂਕਿ ਇਸ ਪਾਰਟੀ ਦੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਰਹਿੰਦਾ ਹੈ ਅਤੇ ਅਕਸਰ ਹੀ ਵਿਧਾਇਕਾਂ ਦੇ ਵੱਲੋਂ ਇਕ ਦੂਸਰੇ ਦੇ ਖ਼ਿਲਾਫ਼ ਬੋਲਿਆ ਜਾਂਦਾ ਰਹਿੰਦਾ ਹੈ
ਨਵਜੋਤ ਸਿੰਘ ਸਿੱਧੂ ਦੀ ਗੱਲ ਕੀਤੀ ਜਾਵੇ ਤਾਂ ਅਕਸਰ ਹੀ ਉਹ ਆਪਣੀ ਪਾਰਟੀ ਦੇ ਵਿੱਚ ਵਿਧਾਇਕਾਂ ਦੇ ਖ਼ਿਲਾਫ਼ ਬੋਲਦੇ ਹਨ।ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ ਬੋਲਦੇ ਹੋਏ ਵੀ ਦਿਖਾਈ ਦਿੰਦੇ ਹਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦਾ ਵਿਵਾਦ ਛਿੜਿਆ ਰਿਹਾ ਪਰ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਤਾਂ ਉਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ
ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਤਾਂ ਉਹ ਇਨ੍ਹਾਂ ਦੇ ਵੀ ਖ਼ਿਲਾਫ਼ ਬੋਲਦੇ ਰਹੇ ਅਤੇ ਹੁਣ ਇਕ ਨਵੀਂ ਖਬਰ ਸਾਹਮਣੇ ਆ ਰਹੀ ਹੈ ਕਿ ਪਿਛਲੇ ਦਿਨੀਂ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਆਪੱਤੀਜਨਕ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕੁਝ ਗਾਲ੍ਹਾਂ ਕੱਢੀਆਂ ਹਨ ਦੇਖਿਆ ਜਾਵੇ ਤਾਂ ਪਹਿਲਾਂ ਵੀ ਕਈ ਵਾਰ ਉਹ ਅਜਿਹਾ ਕਰ ਚੁੱਕੇ ਹਨ ਜਿਸ ਕਾਰਨ ਸੁਰਖੀਆਂ ਵਿਚ ਆ ਜਾਂਦੇ
ਹਨ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਜ਼ਰੂਰਤ ਤੋਂ ਜ਼ਿਆਦਾ ਬੋਲ ਜਾਂਦੇ ਹਨ ਪਰ ਉਨ੍ਹਾਂ ਦੇ ਕੰਮਾਂ ਦੇ ਵਿੱਚ ਇੰਨਾ ਜ਼ਿਆਦਾ ਦਮ ਨਹੀਂ ਹੈ।ਕਿਉਂਕਿ ਕਈ ਵਾਰ ਨਵਜੋਤ ਸਿੰਘ ਸਿੱਧੂ ਦੇ ਕੋਲ ਅਜਿਹੀ ਪਾਵਰ ਆਈ ਹੈ ਜਿਸਦਾ ਇਸਤੇਮਾਲ ਕਰਦੇ ਹੋਏ ਉਹ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦੇ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਉਨ੍ਹਾਂ ਦੇ ਵੱਲੋਂ ਹਰ ਵਕਤ ਇਹੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ
ਕੋਲ ਕੋਈ ਤਾਕਤ ਨਹੀਂ ਹੈ ਫ਼ੈਸਲੇ ਲੈਣ ਦੀ ਉਨ੍ਹਾਂ ਦੇ ਕੋਲ ਕੋਈ ਵੀ ਤਾਕਤ ਨਹੀਂ ਹੈ ਜਿਸਦਾ ਇਸਤੇਮਾਲ ਕਰਦੇ ਹੋਏ ਉਹ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਣ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਸਮੇਂ ਦੇ ਵਿੱਚ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਬਹੁਤ ਸਾਰੇ ਲੋਕ ਇਹ ਮੰਨਦੇ ਹਨ ਕਿ ਇਸ ਵਾਸਤੇ ਹੀ ਨਵਜੋਤ ਸਿੰਘ ਸਿੱਧੂ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ ਬੋਲਦੇ ਹੋਏ ਦਿਖਾਈ ਦਿੰਦੇ ਹਨ
ਅਤੇ ਆਪਣੀਆਂ ਕੁਝ ਸਲਾਹਾਂ ਦਿੰਦੇ ਰਹਿੰਦੇ ਹਨ ਤਾਂ ਜੋ ਪੰਜਾਬ ਦੇ ਲੋਕ ਇਹ ਸਮਝਣ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਬਹੁਤ ਸਾਰੇ ਲੋਕ ਮੰਨਦੇ ਵੀ ਹਨ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਲਈ ਕੁਝ ਕਰ ਸਕਦੇ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਇਹ ਮੰਨਦੇ ਹਨ ਕਿ ਨਵਜੋਤ ਸਿੰਘ ਸਿੱਧੂ ਸਿਰਫ ਗੱਲਾਂ ਹੀ ਕਰ ਸਕਦੇ ਹਨ ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।