ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਕਾਰਨ ਪੰਜਾਬ ਦਾ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇਹ ਕੋਈ ਪਹਿਲੇ ਮਾਮਲੇ ਨਹੀਂ ਹਨ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹਾ ਹੋ ਚੁੱਕਿਆ ਹੈ ਪਰ ਸਰਕਾਰਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਇਨਸਾਫ਼ ਨਹੀਂ ਕੀਤਾ ਜਾਂਦਾ ਜਿਸ ਕਾਰਨ
ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਅਜਿਹੇ ਮਾਮਲਿਆਂ ਨੂੰ ਨਹੀਂ ਸੁਲਝਾਇਆ ਜਾਂਦਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਮਾਹੌਲ ਕਾਫੀ ਜ਼ਿਆਦਾ ਖਰਾਬ ਹੋ ਸਕਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ
ਅੰਜਾਮ ਦਿੱਤਾ ਗਿਆ ਜਿਸਤੋਂ ਬਾਅਦ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉਸ ਤੋਂ ਬਾਅਦ ਤਾਂ ਕਪੂਰਥਲਾ ਤੋਂ ਇੱਕ ਵੀਡੀਓ ਸਾਹਮਣੇ ਆਈ ਜਿਸ ਦੇ ਵਿਚ ਸਿੰਘਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਕ ਵਿਅਕਤੀ ਨੂੰ ਫੜਿਆ ਹੋਇਆ ਹੈ ਜਿਸ ਨੇ ਇੱਥੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਉਸ ਤੋਂ ਬਾਅਦ ਇਸ ਵਿਅਕਤੀ ਦਾ ਸੌਧਾ
ਵੀ ਲਗਾਇਆ ਗਿਆ ਜਾਣਕਾਰੀ ਮੁਤਾਬਕ ਹੁਣ ਇਸ ਵਿਅਕਤੀ ਦੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਇਹ ਸੜਕ ਉੱਤੇ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਇਹ ਸਭ ਕੁਝ ਸਾਜ਼ਿਸ਼ਾਂ ਦੇ ਤਹਿਤ ਹੋ ਰਿਹਾ ਹੈ। ਕਿਉਂਕਿ ਜਿਨ੍ਹਾਂ ਲੋਕਾਂ ਦੇ
ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਨ੍ਹਾਂ ਨੂੰ ਇਸ ਦਾ ਕੋਈ ਵੀ ਫਾਇਦਾ ਨਹੀਂ ਹੋਵੇਗਾ ਬਲਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ ਜਿਸ ਕਾਰਨ ਵੋਟਾਂ ਦੇ ਵਿੱਚ ਉਹ ਫ਼ਾਇਦਾ ਲੈਣਾ ਚਾਹੁੰਦੀਆਂ ਹਨ ਕਿਉਂਕਿ ਜਦੋਂ ਵੋਟਾਂ ਦੇ ਸਮੇਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਸਮੇਂ ਲੋਕ ਅਸਲੀ ਮੁੱਦਿਆਂ ਤੋਂ ਭੜਕ ਜਾਂਦੇ ਹਨ ਅਤੇ ਗੁੱਸੇ ਦੇ ਵਿੱਚ ਆ ਕੇ ਗ਼ਲਤ ਫ਼ੈਸਲੇ ਲੈ ਲੈਂਦੇ ਹਨ ਜਿਸ ਦਾ ਫ਼ਾਇਦਾ ਰਾਜਨੀਤਕ ਪਾਰਟੀਆਂ ਦੇ ਵੱਲੋਂ ਚੁੱਕਿਆ ਜਾਂਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।