ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੇ ਚਾਹਵਾਨ ਹਨ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਵੀ ਅਪਣਾਏ ਜਾਂਦੇ ਹਨ ਬਹੁਤ ਸਾਰੇ ਤਰੀਕਿਆਂ ਦੇ ਜ਼ਰੀਏ ਉਹ ਕੈਨੇਡਾ ਜਾਣ ਲਈ ਉਤਸੁਕ ਰਹਿੰਦੇ ਹਨ ਬੋਲਚਾਲ ਲੋਕ ਅਜਿਹੇ ਹੁੰਦੇ ਹਨ ਜੋ ਕਈ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਕੈਨੇਡਾ ਪਹੁੰਚਦੇ ਹਨ ਜੋ ਕਿ ਪੰਜਾਬ ਵਿੱਚ
ਬੇਰੁਜ਼ਗਾਰੀ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਪੰਜਾਬ ਸਰਕਾਰ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਅਜਿਹਾ ਫ਼ੈਸਲਾ ਨਹੀਂ ਲਿਆ ਜਾ ਰਿਹਾ ਜਿਸ ਕਾਰਨ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਘੱਟ ਕੀਤੀ ਜਾ ਸਕੇ ਦੂਸਰੇ ਪਾਸੇ ਕੈਨੇਡਾ ਸਰਕਾਰ ਦੇ ਵੱਲੋਂ ਵੀ ਕਈ ਵਾਰ ਕੁਝ ਅਜਿਹੇ ਫੈਸਲੇ ਲਏ ਜਾਂਦੇ ਹਨ ਜਿਸ ਨਾਲ ਵਿਦੇਸ਼ੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਭਾਵੇਂ ਕਿ ਕੈਨੇਡਾ
ਸਰਕਾਰ ਦੇ ਵੱਲੋਂ ਜਾਣ ਬੁੱਝ ਕੇ ਅਜਿਹਾ ਨਹੀਂ ਕੀਤਾ ਜਾਂਦਾ ਕੁਝ ਹਾਲਾਤ ਅਜਿਹੇ ਹੁੰਦੇ ਹਨ ਜਿਸ ਦੌਰਾਨ ਉਨ੍ਹਾਂ ਨੂੰ ਅਜਿਹੇ ਫ਼ੈਸਲੇ ਲੈਣੇ ਪੈ ਜਾਂਦੇ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ। ਜਾਣਕਾਰੀ ਮੁਤਾਬਕ ਕੋਰੋਨਾ ਮਹਾਂਮਾਰੀ ਦੇ ਵਧਦੇ ਹੋਏ ਪ੍ਰਕੋਪ ਨੂੰ ਵੇਖਦੇ ਹੋਏ ਕੈਨੇਡਾ ਸਰਕਾਰ ਦੇ ਵੱਲੋਂ ਕੁਝ ਉਡਾਣਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਵਧਣ
ਤੋਂ ਰੋਕਿਆ ਜਾ ਸਕੇ ਕੋਰੋਨਾ ਮਹਾਂਮਾਰੀ ਦਾ ਇਕ ਹੋਰ ਵੇਰਿਅੰਟ ਵੀ ਦੇਖਿਆ ਗਿਆ ਹੈ ਜਿਸ ਨੂੰ ਦੱਖਣੀ ਅਫ਼ਰੀਕਾ ਦੇ ਵਿੱਚ ਵੇਖਿਆ ਗਿਆ ਸੀ ਜਿਸ ਤੋਂ ਬਾਅਦ ਉਡਾਣਾਂ ਬੰਦ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਕਿਉਂਕਿ ਪਹਿਲਾਂ ਵੀ ਕਈ ਦੇਸ਼ ਵੱਡਾ ਨੁਕਸਾਨ ਝੱਲ ਚੁੱਕੇ ਹਨ ਅਤੇ ਹੁਣ ਕਿਸੇ ਵੀ ਪ੍ਰਕਾਰ ਦੀ ਕੋਈ ਗਲਤੀ ਚ ਕੀਤੀ ਜਾਂਦੀ ਹੈ ਤਾਂ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਇਸੇ ਲਈ ਵਿਦੇਸ਼ੀ ਸਰਕਾਰਾਂ ਦੇ ਵੱਲੋਂ ਪਹਿਲਾਂ
ਹੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਹਾਲਾਤ ਖ਼ਰਾਬ ਨਾ ਹੋਣ ਕਿਉਂਕਿ ਪਹਿਲਾਂ ਹੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾ ਚੁੱਕਿਆ ਹੈ ਜਿਸ ਕਾਰਨ ਕਈ ਲੋਕਾਂ ਦੇ ਕਾਰੋਬਾਰ ਠੱਪ ਹੋਏ ਹਨ ਬੇਰੁਜ਼ਗਾਰੀ ਵਧੀ ਹੋਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।