ਲੁਧਿਆਣਾ ਵਿੱਚ ਹਿੰਦੂ ਗ੍ਰੰਥਾਂ ਦੀ ਹੋਈ ਬੇਅਦਬੀ,ਭਖ ਗਿਆ ਮਾਹੌਲ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਈ ਵਾਰ ਹੋ ਚੁੱਕੀ ਹੈ ਪਰ ਅਜਿਹੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ ਭਾਵ ਦੋਸ਼ੀਆਂ ਦੇ ਖ਼ਿਲਾਫ਼ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਬਹੁਤ ਸਾਰੇ ਲੋਕ ਪੰਜਾਬ ਸਰਕਾਰ ਦੇ ਨਾਲ ਨਾਰਾਜ਼ਗੀ ਦਿਖਾਈ ਦੇ ਰਹੇ ਹਨ।ਇਸਦੇ ਨਾਲ ਹੀ ਬਾਦਲ ਪਰਿਵਾਰ ਉੱਤੇ ਵੀ ਕਈ

ਸਵਾਲ ਖੜ੍ਹੇ ਹੋ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।ਇਸ ਤੋਂ ਬਾਅਦ ਕਪੂਰਥਲਾ ਦੇ ਇੱਕ ਗੁਰੂ ਘਰ ਦੇ ਵਿਚ ਅਜਿਹਾ ਮਾਮਲਾ ਸਾਹਮਣੇ ਆਇਆ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਸ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਪਰ ਲੋਕਾਂ ਨੂੰ ਅਜਿਹੇ ਮਾਮਲਿਆਂ ਵਿੱਚ

ਇਨਸਾਫ਼ ਮਿਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਅਤੇ ਹੁਣ ਇੱਕ ਹੋਰ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਵਿੱਚ ਹਿੰਦੂ ਗ੍ਰੰਥਾਂ ਦੀ ਬੇਅਦਬੀ ਹੋਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਇਸ ਨੇ ਠੇਸ ਪਹੁੰਚਾਈ ਹੈ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਅੱਗੇ ਹਿੰਦੂ ਗ੍ਰੰਥਾਂ ਨੂੰ ਬੇਅਦਬੀ ਕਰ ਕੇ ਸੁੱਟਿਆ ਗਿਆ ਜਿਸ

ਕਾਰਨ ਬਹੁਤ ਸਾਰੇ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ ਲੋਕਾਂ ਨੂੰ ਧਰਮਾਂ ਦੇ ਨਾਮ ਤੇ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਦੇ ਸਿੱਖ ਧਰਮ ਦੇ ਗ੍ਰੰਥਾਂ ਦੀ ਬੇਅਦਬੀ ਹੁੰਦੀ ਹੈ ਕਦੇ ਹਿੰਦੂ ਧਰਮ ਦੇ ਗ੍ਰੰਥਾਂ ਦੀ ਬੇਅਦਬੀ ਕੀਤੀ ਜਾਣ ਲੱਗੀ ਹੈ।ਸੋ ਇਥੇ ਪੰਜਾਬ ਦੇ ਲੋਕਾਂ ਨੂੰ ਸਮਝਦਾਰੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ ਭਾਵ ਉਨ੍ਹਾਂ ਨੂੰ ਆਪਣੇ ਦਿਮਾਗ ਤੋਂ ਕੰਮ ਲੈਣ ਦੀ ਜ਼ਰੂਰਤ ਹੈ ਸਰਕਾਰਾਂ ਇਹ ਚਾਹੁੰਦੀਆਂ ਹਨ ਕਿ ਪੰਜਾਬ ਦਾ ਮਾਹੌਲ ਖਰਾਬ ਹੋਵੇ

ਅਤੇ ਇੱਥੇ ਖ਼ੂਨ ਖ਼ਰਾਬਾ ਹੋਵੇ ਪਰ ਪੰਜਾਬ ਦੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਅਤੇ ਅਸਲੀ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਵਾਉਣ ਦੀ ਜ਼ਰੂਰਤ ਹੈ ਇਸ ਤੋਂ ਇਲਾਵਾ ਵੋਟਾਂ ਦੇ ਸਮੇਂ ਚ ਤਰੀਕੇ ਨਾਲ ਕੁਝ ਚੀਜ਼ਾਂ ਦੇ ਪਿੱਛੇ ਲੋਕ ਵਿਕ ਜਾਂਦੇ ਹਨ ਉਸ ਨੂੰ ਵੀ ਖਤਮ ਕਰਨ ਦੀ ਜ਼ਰੂਰਤ ਹੈ ਭਾਵ ਲੋਕ ਨਾ ਵਿਕਣ ਤਾਂ ਪੰਜਾਬ ਦਾ ਭਲਾ ਹੋ ਸਕਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *