ਇਨ੍ਹਾਂ ਔਰਤਾਂ ਨੂੰ ਮਿਲਨਗੇ ਪੈਸੇ,ਇਸ ਤਰ੍ਹਾਂ ਲਵੋ ਸਕੀਮ ਦਾ ਲਾਭ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਸਰਕਾਰਾਂ ਦੇ ਵੱਲੋਂ ਕਿਸੇ ਨਾ ਕਿਸੇ ਪ੍ਰਕਾਰ ਦੀ ਸਕੀਮ ਲਿਆਂਦੀ ਜਾਂਦੀ ਹੈ ਖ਼ਾਸਕਰ ਜਦੋਂ ਵੋਟਾਂ ਨਜ਼ਦੀਕ ਹੁੰਦੀਆਂ ਹਨ ਤਾਂ ਉਸ ਸਮੇਂ ਸਕੀਮਾਂ ਜ਼ਿਆਦਾ ਲਿਆਂਦੀਆਂ ਜਾਂਦੀਆਂ ਹਨ ਤਾਂ ਜੋ ਵੋਟਾਂ ਦੇ ਵਿੱਚ ਸਿਆਸੀ ਪਾਰਟੀਆਂ ਨੂੰ ਇਸ ਦਾ ਫਾਇਦਾ ਮਿਲ ਸਕੇ।ਹੁਣ ਇੱਕ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਔਰਤਾਂ ਦੇ ਲਈ ਇਕ ਸਕੀਮ ਲਿਆਂਦੀ ਗਈ ਹੈ।

ਜਿਸਦੇ ਤਹਿਤ ਹੈਲਪ ਫੁੱਲ ਗਰੁੱਪ ਬਣਾ ਕੇ ਕੰਮ ਕਰਨ ਵਾਲੀਆਂ ਔਰਤਾਂ ਦੇ ਖਾਤਿਆਂ ਵਿਚ ਕੁਝ ਪੈਸੇ ਪਾਏ ਜਾਣਗੇ ਤਾਂ ਜੋ ਔਰਤਾਂ ਵੀ ਆਪਣੇ ਪੈਰਾਂ ਸਿਰ ਖੜ੍ਹੀਆਂ ਹੋ ਸਕਣ ਕਿਉਂਕਿ ਬਹੁਤ ਸਾਰੀਆਂ ਔਰਤਾਂ ਅਜਿਹੀਆਂ ਹੁੰਦੀਆਂ ਹਨ ਜੋ ਆਪਣਾ ਕੰਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਭਾਵ ਕਮਾਈ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਵੀ ਵੱਖੋ ਵੱਖਰੇ ਰਸਤੇ ਅਪਨਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਪਰ ਕਈ ਵਾਰ ਪੈਸਿਆਂ ਦੀ ਘਾਟ ਕਰਕੇ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਹੀ ਇਸ ਪ੍ਰਕਾਰ ਦੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸ ਦੇ ਤਹਿਤ ਕੁਝ ਔਰਤਾਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ ਇਸਦੇ ਨਾਲ ਹੀ ਇਕ ਹੋਰ ਸਕੀਮ ਵੀ ਲਾਗੂ ਕੀਤੀ ਗਈ ਹੈ ਜਾਣਕਾਰੀ ਮੁਤਾਬਕ ਹੁਣ ਇਕ ਕਾਨੂੰਨ ਬਣਾਇਆ ਗਿਆ ਹੈ

ਕਿ ਜੇਕਰ ਕਿਸੇ ਲੜਕੀ ਦਾ ਵਿਆਹ ਕਰਨਾ ਹੈ ਤਾਂ ਉਸ ਦੀ ਉਮਰ ਇੱਕੀ ਸਾਲ ਤੋਂ ਜ਼ਿਆਦਾ ਹੋਣੀ ਚਾਹੀਦੀ ਹੈ।ਇਹ ਸਭ ਕੁਝ ਇਸ ਵਾਸਤੇ ਹੀ ਕੀਤਾ ਜਾਂਦਾ ਹੈ ਤਾਂ ਜੋ ਕੁੜੀਆਂ ਨੂੰ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲ ਸਕੇ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁੜੀਆਂ ਦਾ ਵਿਆਹ ਬਹੁਤ ਛੋਟੀ ਉਮਰ ਦੇ ਵਿੱਚ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਹ ਜ਼ਿੰਦਗੀ ਦੇ ਵਿੱਚ ਅੱਗੇ ਨਹੀਂ ਵਧ ਪਾਉਂਦੀਆਂ ਅਤੇ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਅਜਿਹੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਹੀ ਅਜਿਹੇ ਫੈਸਲੇ ਲਏ ਜਾਂਦੇ ਹਨ।

Leave a Reply

Your email address will not be published. Required fields are marked *